ਪਟਿਆਲਾ ਵਿੱਚ ਬਿਕਰਮ ਮਜੀਠੀਆ ਦੀ ਰਿਹਾਈ ਮਗਰੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਚੁੱਕਣ ਕਰਕੇ ਸਿਆਸੀ ਬਦਲੇ ਦੀ ਭਾਵਨਾ ਨਾਲ ਫਸਾਇਆ ਗਿਆ ਸੀ, ਪਰ ਅਦਾਲਤ ਨੇ ਸੱਚ ਦਾ ਸਾਥ ਦਿੱਤਾ ਅਤੇ ਉਨ੍ਹਾਂ ਨੂੰ ਇਨਸਾਫ ਮਿਲਿਆ।
ਚੀਮਾ ਨੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨਾਂ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਧਾਰਮਿਕ ਸ਼ਖ਼ਸੀਅਤਾਂ ’ਤੇ ਟਿੱਪਣੀ ਕਰਨਾ ਠੀਕ ਨਹੀਂ ਹੈ, ਕਿਉਂਕਿ ਜੇ ਉਹ ਵੀ ਸੱਚ ਨਾ ਬੋਲਣ ਤਾਂ ਫਿਰ ਕੌਣ ਬੋਲੇਗਾ।
ਸਰਕਾਰ ਵੱਲੋਂ ਜਮਾਨਤ ਖ਼ਿਲਾਫ਼ ਪਟੀਸ਼ਨ ਦਾਇਰ ਕਰਨ ਦੀ ਗੱਲ ’ਤੇ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਤੋਂ ਉੱਪਰ ਕੋਈ ਅਦਾਲਤ ਨਹੀਂ ਹੈ, ਪਰ ਜੇ ਸਰਕਾਰ ਕੋਲ ਕੋਈ ਹੋਰ ਕਾਨੂੰਨੀ ਰਾਹ ਹੈ ਤਾਂ ਉਹ ਵਰਤ ਸਕਦੀ ਹੈ।


