Ludhiana ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਕੋਲੋਂ 10 ਮੋਬਾਈਲ ਫੋਨ, ਇੱਕ ਮੋਟਰਸਾਈਕਲ, ਖਿਲੋਨਾ ਪਿਸਤਲ, ਤੇਜ਼ਧਾਰ ਹਥਿਆਰ ਅਤੇ 10 ਹਜ਼ਾਰ ਰੁਪਏ ਨਕਦ ਬਰਾਮਦ ਕੀਤੇ ਗਏ ਹਨ।
ਪੁਲਿਸ ਅਧਿਕਾਰੀਆਂ ਅਨੁਸਾਰ ਦੋਸ਼ੀ ਗੈਸ ਸਿਲੰਡਰ ਡਿਲੀਵਰੀ ਕਰਨ ਵਾਲਿਆਂ ਅਤੇ ਪਿੰਡਾਂ ਨੂੰ ਜਾਣ ਵਾਲੇ ਵਪਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਕਰੀਬ 12 ਵਾਰਦਾਤਾਂ ਕਬੂਲ ਕੀਤੀਆਂ ਹਨ।
ਪੁਲਿਸ ਦਾ ਕਹਿਣਾ ਹੈ ਕਿ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਜਾਂਚ ਜਾਰੀ ਹੈ।


