ਸੰਗਰੂਰ ‘ਚ ਇਲੈਕਟ੍ਰਾਨਿਕ ਗੋਦਾਮ ‘ਚ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਰਾਖ
ਸੰਗਰੂਰ ਸ਼ਹਿਰ ਦੇ ਉਪਲੀ ਰੋਡ ‘ਤੇ ਸਥਿਤ ਇੱਕ ਇਲੈਕਟ੍ਰਾਨਿਕ ਸਮਾਨ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।
ਇਸ ਗੋਦਾਮ ਵਿੱਚ ਏਸੀ, ਫ੍ਰਿਜ, ਟੀਵੀ ਅਤੇ ਐਲਸੀਡੀ ਵਰਗਾ ਕਾਫ਼ੀ ਕੀਮਤੀ ਸਮਾਨ ਰੱਖਿਆ ਹੋਇਆ ਸੀ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ।
ਅੱਗ ਇੰਨੀ ਭਿਆਨਕ ਸੀ ਕਿ ਦੂਰੋਂ ਹੀ ਆਸਮਾਨ ਵਿੱਚ ਕਾਲੇ ਧੂੰਏਂ ਦੇ ਗੁਬਾਰ ਦਿਖਾਈ ਦੇ ਰਹੇ ਸਨ।
ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ ਗਿਆ।


