Saturday, March 14, 2026
spot_imgspot_imgspot_img
HomePUNJABਹੁਸ਼ਿਆਰਪੁਰ ਚੋਲਾਂਗ ਟੋਲ ਪਲਾਜ਼ਾ ਨੇੜੇ ਭਿਆਨਕ ਹਾਦਸਾ: ਦੋ ਗੱਡੀਆਂ ਦੀ ਟੱਕਰ ਨਾਲ...

ਹੁਸ਼ਿਆਰਪੁਰ ਚੋਲਾਂਗ ਟੋਲ ਪਲਾਜ਼ਾ ਨੇੜੇ ਭਿਆਨਕ ਹਾਦਸਾ: ਦੋ ਗੱਡੀਆਂ ਦੀ ਟੱਕਰ ਨਾਲ 3 ਲੋਕਾਂ ਦੀ ਮੌਤ

ਹੁਸ਼ਿਆਰਪੁਰ ਚੋਲਾਂਗ ਟੋਲ ਪਲਾਜ਼ਾ ਨੇੜੇ ਭਿਆਨਕ ਹਾਦਸਾ: ਦੋ ਗੱਡੀਆਂ ਦੀ ਟੱਕਰ ਨਾਲ 3 ਲੋਕਾਂ ਦੀ ਮੌਤ

ਹੁਸ਼ਿਆਰਪੁਰ ਦੇ ਚੋਲਾਂਗ ਟੋਲ ਪਲਾਜ਼ਾ ਨੇੜੇ ਨੈਸ਼ਨਲ ਹਾਈਵੇ ਜਲੰਧਰ-ਪਠਾਨਕੋਟ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟੋਲ ਪਲਾਜ਼ਾ ‘ਤੇ ਇੱਕ ਗੱਡੀ ਪਰਚੀ ਕਟਵਾ ਰਹੀ ਸੀ। ਇਸ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਦੂਜੀ ਗੱਡੀ ਨੇ ਖੜੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀ ਗਈਆਂ।

ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ। ਲੋਕ ਤੁਰੰਤ ਮਦਦ ਲਈ ਅੱਗੇ ਆਏ ਅਤੇ ਜ਼ਖਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਲੋਕਾਂ ਦੀ ਮੌਤ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਹੋ ਗਈ।

ਮ੍ਰਿਤਕਾਂ ਵਿੱਚ ਦੋ ਲੋਕ ਦਸੂਹਾ ਦੇ ਰਹਿਣ ਵਾਲੇ ਮਾਂ-ਪੁੱਤ ਦੱਸੇ ਜਾ ਰਹੇ ਹਨ, ਜਦਕਿ ਤੀਜਾ ਨੌਜਵਾਨ ਗੁਰਦਾਸਪੁਰ ਦੇ ਪਿੰਡ ਬਾਜ਼ੇਚੱਕ ਦਾ ਵਸਨੀਕ ਸੀ।

ਹਾਦਸੇ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਸ ਹਾਦਸੇ ਨੇ ਇੱਕ ਵਾਰ ਫਿਰ ਸੜਕ ਸੁਰੱਖਿਆ ‘ਤੇ ਸਵਾਲ ਖੜੇ ਕਰ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਨੈਸ਼ਨਲ ਹਾਈਵੇ ‘ਤੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਕਾਰਨ ਅਜਿਹੇ ਹਾਦਸੇ ਵਧ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments