Saturday, March 14, 2026
spot_imgspot_imgspot_img
HomePUNJABਹੁਸ਼ਿਆਰਪੁਰ ‘ਚ ਮੋਬਾਈਲ ਸ਼ਾਪ ‘ਚ ਹਥਿਆਰਬੰਦ ਨੌਜਵਾਨ ਦਾਖਲ, ਲੋਕਾਂ ਨੇ ਬਾਹਰੋਂ ਲਾ...

ਹੁਸ਼ਿਆਰਪੁਰ ‘ਚ ਮੋਬਾਈਲ ਸ਼ਾਪ ‘ਚ ਹਥਿਆਰਬੰਦ ਨੌਜਵਾਨ ਦਾਖਲ, ਲੋਕਾਂ ਨੇ ਬਾਹਰੋਂ ਲਾ ਦਿੱਤਾ ਸ਼ਟਰ

ਹੁਸ਼ਿਆਰਪੁਰ ‘ਚ ਮੋਬਾਈਲ ਸ਼ਾਪ ‘ਚ ਹਥਿਆਰਬੰਦ ਨੌਜਵਾਨ ਦਾਖਲ, ਲੋਕਾਂ ਨੇ ਬਾਹਰੋਂ ਲਾ ਦਿੱਤਾ ਸ਼ਟਰ

ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਪੈਂਦੇ ਅੱਡਾ ਫੁਗਲਾਣਾ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਕੁਝ ਹਥਿਆਰਬੰਦ ਨੌਜਵਾਨ ਇੱਕ ਮੋਬਾਈਲ ਦੀ ਦੁਕਾਨ ਵਿੱਚ ਦਾਖਲ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੁਕਾਨ ਵਿੱਚ ਦਾਖਲ ਹੋ ਕੇ ਗੁੰਡਾਗਰਦੀ ਕਰਨ ਲੱਗੇ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਨੇ ਹਾਲਾਤ ਨੂੰ ਦੇਖਦਿਆਂ ਤੁਰੰਤ ਕਾਰਵਾਈ ਕੀਤੀ ਅਤੇ ਦੁਕਾਨ ਦਾ ਸ਼ਟਰ ਬਾਹਰੋਂ ਬੰਦ ਕਰ ਦਿੱਤਾ।

ਜਦੋਂ ਨੌਜਵਾਨਾਂ ਨੂੰ ਅਹਿਸਾਸ ਹੋਇਆ ਕਿ ਉਹ ਦੁਕਾਨ ਅੰਦਰ ਫਸ ਗਏ ਹਨ ਤਾਂ ਉਹਨਾਂ ਨੇ ਦੁਕਾਨਦਾਰ ਨੂੰ ਮਿੰਨਤਾਂ ਕਰਣੀਆਂ ਸ਼ੁਰੂ ਕਰ ਦਿੱਤੀਆਂ ਕਿ ਸ਼ਟਰ ਖੋਲ੍ਹ ਦਿੱਤਾ ਜਾਵੇ।

ਇਸ ਪੂਰੀ ਘਟਨਾ ਦੀ CCTV ਵੀ ਸਾਹਮਣੇ ਆਈ ਹੈ ਜਿਸ ਵਿੱਚ ਸਾਰੀ ਵਾਰਦਾਤ ਕੈਮਰੇ ਵਿੱਚ ਕੈਦ ਹੋ ਗਈ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ CCTV ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Previous article
Next article
ਖੰਨਾ ‘ਚ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ, ਸੁਖਬੀਰ ਬਾਦਲ ਨੇ ਮਾਨ ਸਰਕਾਰ ‘ਤੇ ਸਾਧੇ ਨਿਸ਼ਾਨੇ News Summary ਖੰਨਾ ਦੀ ਦਾਣਾ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਿਰਕਤ ਕੀਤੀ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਮੌਜੂਦ ਰਹੇ। ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਹਨਾਂ ਨੇ ਕਿਹਾ ਕਿ ਭਗਵੰਤ ਮਾਨ ਸਿਰਫ ਨਾਮ ਦੇ ਮੁੱਖ ਮੰਤਰੀ ਹਨ ਅਤੇ ਪੰਜਾਬ ਦੀ ਅਸਲ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਖੰਨਾ ਅਤੇ ਜਗਰਾਓਂ ਨੂੰ ਨਵੇਂ ਜ਼ਿਲ੍ਹੇ ਬਣਾਇਆ ਜਾਵੇਗਾ। ਉਹਨਾਂ ਨੇ ਬਜ਼ੁਰਗਾਂ ਲਈ 3100 ਰੁਪਏ ਪੈਨਸ਼ਨ ਦੇਣ ਅਤੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਅਤੇ ਵੈਟਨਰੀ ਕਾਲਜ ਖੋਲ੍ਹਣ ਦਾ ਐਲਾਨ ਵੀ ਕੀਤਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments