Friday, March 13, 2026
spot_imgspot_imgspot_img

ਅੰਮ੍ਰਿਤਸਰ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ, ਵਾਰ ਵਿਰੁੱਧ ਗੈਂਗਸਟਰ” ਮੁਹਿੰਮ ਹੇਠ ਵੱਡਾ ਕਦਮ ਚੁੱਕਿਆ ਗਿਆ। ਡੀਜੀਪੀ ਪੰਜਾਬ ਅਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਡੀਸੀਪੀ ਲਾਅ ਐਂਡ ਆਰਡਰ ਦੀ ਅਗਵਾਈ ਹੇਠ ਕੇਂਦਰੀ ਜੇਲ੍ਹ ਫਤਾਹਪੁਰ ਅਤੇ ਗੁਰੂ ਕੀ ਵਡਾਲੀ ਇਲਾਕੇ ਵਿੱਚ ਅਚਨਚੇਤ ਸਰਚ ਆਪਰੇਸ਼ਨ ਚਲਾਇਆ ਗਿਆ।

ਕੇਂਦਰੀ ਜੇਲ੍ਹ ਫਤਾਹਪੁਰ ਵਿੱਚ ਪੁਲਿਸ ਅਤੇ ਜੇਲ੍ਹ ਵਿਭਾਗ ਦੀ ਸਾਂਝੀ ਟੀਮ ਨੇ ਕੈਦੀਆਂ ਦੀਆਂ ਗਤੀਵਿਧੀਆਂ, ਬੈਰਕਾਂ ਅਤੇ ਜੇਲ੍ਹ ਦੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ, ਤਾਂ ਜੋ ਕਿਸੇ ਵੀ ਗੈਰਕਾਨੂੰਨੀ ਸਰਗਰਮੀ ਨੂੰ ਰੋਕਿਆ ਜਾ ਸਕੇ।

ਇਸ ਦੇ ਨਾਲ ਹੀ ਗੁਰੂ ਕੀ ਵਡਾਲੀ (ਥਾਣਾ ਛੇਹਰਟਾ) ਵਿੱਚ CASO ਆਪਰੇਸ਼ਨ ਦੌਰਾਨ ਇਲਾਕੇ ਨੂੰ ਚਾਰੇ ਪਾਸਿਆਂ ਤੋਂ ਘੇਰ ਕੇ ਘਰਾਂ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਹਿਰੀ ਜਾਂਚ ਕੀਤੀ ਗਈ। ਲਗਭਗ 50 ਘਰਾਂ ਦੀ ਤਲਾਸ਼ੀ ਲਈ ਗਈ ਅਤੇ 53 ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰ ਚੈਕ ਕੀਤੇ ਗਏ।

ਕਾਰਵਾਈ ਦੌਰਾਨ 10 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਰਾਊਂਡ ਅੱਪ ਕੀਤਾ ਗਿਆ ਅਤੇ 4 ਵਿਅਕਤੀਆਂ ਖਿਲਾਫ਼ 2 ਐਨਡੀਪੀਐਸ ਐਕਟ ਅਧੀਨ ਕੇਸ ਦਰਜ ਕੀਤੇ ਗਏ।

ਪੁਲਿਸ ਅਧਿਕਾਰੀਆਂ ਨੇ ਇਲਾਕੇ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਜੇ ਕਿਤੇ ਵੀ ਨਸ਼ਿਆਂ ਦੀ ਤੱਸਕਰੀ ਜਾਂ ਹੋਰ ਗੈਰਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਮਿਲੇ ਤਾਂ ਬਿਨਾਂ ਡਰ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਪੁਲਿਸ ਨੇ ਸਾਫ਼ ਕੀਤਾ ਕਿ ਅੰਮ੍ਰਿਤਸਰ ਵਿੱਚ ਅਮਨ-ਕਾਨੂੰਨ ਅਤੇ ਲੋਕਾਂ ਦੀ ਸੁਰੱਖਿਆ ਲਈ ਉਹ 24 ਘੰਟੇ ਤਿਆਰ ਅਤੇ ਸਚੇਤ ਹੈ।ਅੰਮ੍ਰਿਤਸਰ ਵਿੱਚ ਨਸ਼ਿਆਂ ਤੇ ਗੈਂਗਸਟਰਾਂ ਖਿਲਾਫ਼ ਵੱਡੀ ਕਾਰਵਾਈ 💪🚓

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments