ਬਬਰੀ ਬਾਈਪਾਸ ‘ਤੇ ਫੋਰਚੂਨਰ–ਟਿੱਪਰ ਟੱਕਰ, ਭਾਰੀ ਨੁਕਸਾਨ; ਚਾਲਕ ਵਾਲੋਂ-ਵਾਲ ਬਚਿਆ

PUNJAB

ਗੁਰਦਾਸਪੁਰ ਦੇ ਬਬਰੀ ਬਾਈਪਾਸ ‘ਤੇ ਅੰਮ੍ਰਿਤਸਰ–ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇੱਕ ਹੋਰ ਸੜਕ ਹਾਦਸਾ ਵਾਪਰਿਆ, ਜਿੱਥੇ ਗੁਰਦਾਸਪੁਰ ਤੋਂ ਬਟਾਲਾ ਜਾ ਰਹੀ ਫੋਰਚੂਨਰ ਕਾਰ ਨੂੰ ਨਬੀਪੁਰ ਵੱਲੋਂ ਆ ਰਹੇ ਟਿੱਪਰ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਫੋਰਚੂਨਰ ਚਾਲਕ ਲੱਖਣ ਨੂੰ ਮਾਮੂਲੀ ਸੱਟਾਂ ਲੱਗੀਆਂ, ਪਰ ਕਾਰ ਨੂੰ ਭਾਰੀ ਨੁਕਸਾਨ ਪਹੁੰਚਿਆ।

ਟਿੱਪਰ ਚਾਲਕ ਲੋਕਾਂ ਦੇ ਇਕੱਠੇ ਹੋਣ ‘ਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਬਬਰੀ ਬਾਈਪਾਸ ‘ਤੇ ਲਗਾਤਾਰ ਵਾਪਰ ਰਹੀਆਂ ਦੁਰਘਟਨਾਵਾਂ ‘ਤੇ ਚਿੰਤਾ ਜਤਾਈ ਅਤੇ ਚੌਰਾਹੇ ‘ਤੇ ਟਰੈਫਿਕ ਸਿਗਨਲ ਲਗਾਉਣ ਦੀ ਮੰਗ ਕੀਤੀ, ਤਾਂ ਜੋ ਭਵਿੱਖ ਵਿੱਚ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ।

What do you feel about this post?

0%
like

Like

0%
love

Love

0%
happy

Happy

0%
haha

Haha

0%
sad

Sad

0%
angry

Angry

Leave a Reply

Your email address will not be published. Required fields are marked *