ਅੰਮ੍ਰਿਤਸਰ ਦਿਹਾਤੀ ਦੇ ਥਾਣਾ ਚਾਟੀਵਿੰਡ ਅਧੀਨ ਪੈਂਦੇ ਇੱਕ ਪਿੰਡ ਵਿੱਚ ਐਸਐਚਓ ਹਰਚੰਦ ਸਿੰਘ ਸੰਧੂ ਦੀ ਅਗਵਾਈ ਹੇਠ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾਈ ਗਈ। ਪੁਲਿਸ ਵੱਲੋਂ ਲਾਊਡਸਪੀਕਰ ਰਾਹੀਂ ਐਲਾਨ ਕਰਕੇ ਨਸ਼ਾ ਵੇਚਣ ਅਤੇ ਤਸਕਰੀ ਨਾਲ ਜੁੜੇ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਉਹ ਆਪਣੇ ਆਪ ਨੂੰ ਸੁਧਾਰ ਲੈਣ। ਪੁਲਿਸ ਨੇ ਸਪਸ਼ਟ ਕੀਤਾ ਕਿ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਨਸ਼ਾ ਗਤੀਵਿਧੀ ਵਿੱਚ ਸ਼ਾਮਿਲ ਮਿਲਣ ‘ਤੇ ਕਾਨੂੰਨ ਅਨੁਸਾਰ ਕੜੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਦੇ ਖਿਲਾਫ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਅਤੇ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ, ਤਾਂ ਜੋ ਪਿੰਡ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।
What do you feel about this post?
0%
Like
0%
Love
0%
Happy
0%
Haha
0%
Sad
0%
