ਨੰਗਲ ਦੀ ਸ਼ਰਮਾ ਸਟੋਰ ਮਾਰਕੀਟ ਵਿੱਚ ਖੂਨੀ ਟਕਰਾਅ, ਤੇਜ਼ਧਾਰ ਹਥਿਆਰਾਂ ਨਾਲ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ”

PUNJAB

 

ਨੰਗਲ ਦੀ ਸ਼ਰਮਾ ਸਟੋਰ ਮਾਰਕੀਟ ਵਿੱਚ ਦੋ ਗਰੁੱਪਾਂ ਵਿਚਕਾਰ ਹੋਏ ਖੂਨੀ ਟਕਰਾਅ ਦੌਰਾਨ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ, ਜਿਸ ਨਾਲ ਤਿੰਨ ਨੌਜਵਾਨ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਹਿਤੇਸ਼ ਅਤੇ ਅਕਸ਼ੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ, ਜਦਕਿ ਤੀਜਾ ਜ਼ਖ਼ਮੀ ਰੋਹਿਤ ਸਿਵਲ ਹਸਪਤਾਲ ਨੰਗਲ ਵਿੱਚ ਇਲਾਜ ਅਧੀਨ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜ਼ਖ਼ਮੀਆਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਫਿਲਹਾਲ ਟਕਰਾਅ ਦੇ ਕਾਰਨਾਂ ਬਾਰੇ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆ ਸਕੀ।

What do you feel about this post?

0%
like

Like

0%
love

Love

0%
happy

Happy

0%
haha

Haha

0%
sad

Sad

0%
angry

Angry

Leave a Reply

Your email address will not be published. Required fields are marked *