ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 2 ਕਿਲੋ ਹੀਰੋਇਨ ਬਰਾਮਦ ਕੀਤੀ ਹੈ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਖ਼ਬਰ ਦੀ ਸੂਚਨਾ ’ਤੇ ਪੁਲਿਸ ਨੇ i20 ਕਾਰ ਦੀ ਜਾਂਚ ਕੀਤੀ, ਜਿਸ ਤੋਂ ਬਾਅਦ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਇੱਕ ਸਕੂਟਰੀ ਵਿੱਚੋਂ ਨਸ਼ੀਲਾ ਪਦਾਰਥ ਮਿਲਿਆ।
ਏਸੀਪੀ ਕਪਿਲ ਕੌਸ਼ਲ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਲੋਹਰੀ ਗੇਟ ਇਲਾਕੇ ਦੇ ਰਹਿਣ ਵਾਲੇ ਹਨ ਅਤੇ ਮਾਮਲਾ ਕਿਸੇ ਵੱਡੇ ਨਸ਼ਾ ਤਸਕਰੀ ਨੈਟਵਰਕ ਨਾਲ ਜੁੜਿਆ ਹੋ ਸਕਦਾ ਹੈ। ਪੁਲਿਸ ਨੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਜਤਾਈ ਹੈ। ਪੁਲਿਸ ਨੇ ਸਾਫ਼ ਕੀਤਾ ਹੈ ਕਿ ਸ਼ਹਿਰ ਵਿੱਚ ਨਸ਼ੇ ਦੇ ਕਾਰੋਬਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
What do you feel about this post?
0%
Like
0%
Love
0%
Happy
0%
Haha
0%
Sad
0%
