ਬਟਾਲਾ: ਮਜੀਠੀਆ ਦੇ ਬਿਆਨ ‘ਤੇ ਆਪ ਵਿਧਾਇਕ ਕਲਸੀ ਦਾ ਤਿੱਖਾ ਜਵਾਬ
ਬਟਾਲਾ — ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ (ਸ਼ੈਰੀ) ਕਲਸੀ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਬਿਆਨਾਂ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।
ਵਿਧਾਇਕ ਕਲਸੀ ਨੇ ਕਿਹਾ ਕਿ ਮਜੀਠੀਆ ਨੂੰ ਅਦਾਲਤ ਦੇ ਫੈਸਲਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਬੇਬੁਨਿਆਦ ਟਿੱਪਣੀਆਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਹੰਕਾਰ ਵਿੱਚ ਬੋਲਣਾ ਠੀਕ ਨਹੀਂ।
ਇਸਦੇ ਨਾਲ ਹੀ ਕਲਸੀ ਨੇ ਬਟਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਹਿਰ ਦੀ ਦਿੱਖ ਬਦਲ ਰਹੀ ਹੈ। ਨਵੇਂ ਚੌਂਕ ਬਣਾਏ ਜਾ ਰਹੇ ਹਨ, ਜਿਸ ਨਾਲ ਟ੍ਰੈਫਿਕ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਰਹੀ ਹੈ।
ਸ਼ਹਿਰ ਵਾਸੀਆਂ ਨੇ ਵੀ ਵਿਕਾਸ ਕਾਰਜਾਂ ‘ਤੇ ਤਸੱਲੀ ਜਤਾਈ ਹੈ ਅਤੇ ਕਿਹਾ ਹੈ ਕਿ ਬਟਾਲਾ ਵਿੱਚ ਹੋ ਰਹੇ ਸੁਧਾਰਾਂ ਨਾਲ ਲੋਕ ਖੁਸ਼ ਹਨ।
ਬਾਈਟ: MLA ਅਮਨਸ਼ੇਰ ਸਿੰਘ ਸ਼ੈਰੀ ਕਲਸੀ
What do you feel about this post?
0%
Like
0%
Love
0%
Happy
0%
Haha
0%
Sad
0%
