27 ਨੰਬਰ ਵਾਰਡ ਦੀ ਮੌਜੂਦਾ ਕੌਂਸਲਰ ਨੇ ਪੁਲਿਸ ਪ੍ਰਸ਼ਾਸਨ ਉੱਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਮੁਤਾਬਕ, ਪੁਲਿਸ ਵੱਲੋਂ ਉਨ੍ਹਾਂ ਦੇ ਇਲਾਕੇ ਦੇ ਇੱਕ ਨੌਜਵਾਨ ਨੂੰ ਘਰੋਂ ਚੁੱਕ ਕੇ ਥਾਣੇ ਲਿਜਾਇਆ ਗਿਆ। ਇਸ ਬਾਰੇ ਪੁੱਛਗਿੱਛ ਕਰਨ ਲਈ ਜਦੋਂ ਕੌਂਸਲਰ ਦਾ ਪੁੱਤਰ ਥਾਣੇ ਗਿਆ ਤਾਂ ਉੱਥੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਜਾਤਕ ਸੂਚਕ ਸ਼ਬਦ ਵਰਤੇ।
ਇਸ ਘਟਨਾ ਤੋਂ ਬਾਅਦ ਕੌਂਸਲਰ ਨੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਅਤੇ ਮੀਡੀਆ ਸਾਹਮਣੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਵੀ ਲੋਕਪ੍ਰਤੀਨਿਧੀਆਂ ਦੀ ਸੁਣਵਾਈ ਨਹੀਂ ਹੋ ਰਹੀ।
ਕਈ ਕੌਂਸਲਰਾਂ ਅਤੇ ਜਥੇਬੰਦੀਆਂ ਨੇ ਉਨ੍ਹਾਂ ਦਾ ਸਮਰਥਨ ਕਰਦਿਆਂ ਪੁਲਿਸ ਦੀ ਨਿੰਦਾ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇ ਦੋਸ਼ੀ ਪੁਲਿਸ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ। ਆਲ ਇੰਡੀਆ ਸ਼ਡਿਊਲ ਕਾਸਟ ਦੇ ਪ੍ਰਧਾਨ ਬਾਬਾ ਗੁਰਦਿਆਲ ਸਿੰਘ ਨੇ ਵੀ ਕਿਹਾ ਕਿ ਜਾਤਕ ਅਧਾਰ ’ਤੇ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
What do you feel about this post?
Like
Love
Happy
Haha
Sad
