ਸਮਾਣਾ ਵਿੱਚ ਅੱਜ ਭਾਰਤੀ ਕਿਸਾਨ ਏਕਤਾ ਉਗਰਾਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਸਮਾਣਾ-ਭਵਾਨੀਗੜ ਰੋਡ ‘ਤੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ। ਕਿਸਾਨਾਂ ਨੇ ਪਹਿਲਾਂ ਬਠਿੰਡਾ ਵੱਲ ਰੁਖ ਕਰਨ ਦੀ ਯੋਜਨਾ ਬਣਾਈ ਸੀ, ਪਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੇ ਵਿਰੋਧ ਵਿੱਚ ਪ੍ਰਦਰਸ਼ਨਕਾਰੀਆਂ ਨੇ ਰੋਡ ਜਾਮ ਕਰ ਦਿੱਤਾ, ਜਿਸ ਨਾਲ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਮੌਕੇ ‘ਤੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਦੋਵਾਂ ਪਾਸਿਆਂ ਵਿੱਚ ਗੱਲਬਾਤ ਜਾਰੀ ਰਹੀ ਤਾਂ ਜੋ ਹਾਲਾਤਾਂ ਨੂੰ ਕਾਬੂ ਵਿੱਚ ਰੱਖਿਆ ਜਾ ਸਕੇ। ਹਾਲਾਂਕਿ ਸਥਿਤੀ ਤਣਾਅਪੂਰਨ ਰਹੀ, ਪਰ ਪ੍ਰਸ਼ਾਸਨ ਵੱਲੋਂ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਣ ਲਈ ਪੂਰੀ ਚੌਕਸੀ ਵਰਤੀ ਗਈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ‘ਤੇ ਠੋਸ ਕਾਰਵਾਈ ਨਹੀਂ ਹੁੰਦੀ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਦੂਜੇ ਪਾਸੇ ਪ੍ਰਸ਼ਾਸਨ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰ ਰਿਹਾ ਹੈ।
What do you feel about this post?
Like
Love
Happy
Haha
Sad
