ਸ੍ਰੀ ਅਨੰਦਪੁਰ ਸਾਹਿਬ ‘ਚ ਮੀਟ-ਨਸ਼ੇ ‘ਤੇ ਪੂਰਨ ਪਾਬੰਦੀ ਲਾਗੂ, ਪ੍ਰਸ਼ਾਸਨ ਦੀ ਵੱਡੀ ਕਾਰਵਾਈ

PUNJAB

ਪਵਿੱਤਰ ਨਗਰੀ ਦਾ ਦਰਜਾ ਮਿਲਣ ਤੋਂ ਬਾਅਦ Sri Anandpur Sahib ਵਿੱਚ ਮੀਟ-ਮਾਸ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ‘ਤੇ ਲਗਾਈ ਪਾਬੰਦੀ ਨੂੰ ਲਾਗੂ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਹਾਲਾਂਕਿ ਦੁਕਾਨਦਾਰਾਂ ਨੂੰ ਪਹਿਲਾਂ ਹੀ ਨੋਟੀਫਿਕੇਸ਼ਨ ਅਤੇ ਸਮਾਂ ਦਿੱਤਾ ਗਿਆ ਸੀ, ਫਿਰ ਵੀ ਕੁਝ ਲੋਕਾਂ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ।

ਐਸਡੀਐਮ ਅਤੇ ਡੀਐਸਪੀ ਨੇ ਆਪਣੀ ਟੀਮ ਨਾਲ ਮਿਊਂਸੀਪਲ ਹੱਦਾਂ ਅੰਦਰ ਚੱਲ ਰਹੀਆਂ ਮੀਟ ਦੀਆਂ ਦੁਕਾਨਾਂ ‘ਤੇ ਜਾ ਕੇ ਉਨ੍ਹਾਂ ਨੂੰ ਤੁਰੰਤ ਬੰਦ ਕਰਨ ਅਤੇ ਹੱਦ ਤੋਂ ਬਾਹਰ ਸ਼ਿਫਟ ਕਰਨ ਦੇ ਆਦੇਸ਼ ਦਿੱਤੇ। ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ, ਇਸ ਪਵਿੱਤਰ ਸ਼ਹਿਰ ਵਿੱਚ ਨਾ ਮੀਟ ਦੀ ਵਿਕਰੀ ਹੋ ਸਕਦੀ ਹੈ ਅਤੇ ਨਾ ਹੀ ਕਿਸੇ ਵੀ ਕਿਸਮ ਦਾ ਨਸ਼ਾ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਧਾਰਮਿਕ ਮਹੱਤਤਾ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਖ਼ਤ ਨਿਗਰਾਨੀ ਜਾਰੀ ਰਹੇਗੀ।

What do you feel about this post?

0%
like

Like

0%
love

Love

0%
happy

Happy

0%
haha

Haha

0%
sad

Sad

0%
angry

Angry

Leave a Reply

Your email address will not be published. Required fields are marked *