Ludhiana-‘ਚ ਸਕੂਲਾਂ ਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਤੋਂ ਬਾਅਦ ਮਚੀ ਹੜਕੰਪ
ਲੁਧਿਆਣਾ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਤਿੰਨ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਸਾਹਮਣੇ ਆਈ। ਇਸ ਈਮੇਲ ਵਿੱਚ ਸਕੂਲਾਂ ਵਿੱਚ ਦੁਪਹਿਰ 1:11 ਵਜੇ ਅਤੇ ਟ੍ਰੇਨਾਂ ਵਿੱਚ 3:11 ਵਜੇ ਧਮਾਕੇ ਕਰਨ ਦੀ ਗੱਲ ਲਿਖੀ ਗਈ ਸੀ।
ਧਮਕੀ ਵਾਲੀ ਈਮੇਲ ਮਿਲਦੇ ਹੀ ਸਕੂਲ ਪ੍ਰਸ਼ਾਸਨ ਵਿੱਚ ਦਹਿਸ਼ਤ ਫੈਲ ਗਈ। ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਾਣਕਾਰੀ ਮਿਲਦੇ ਹੀ ਲੁਧਿਆਣਾ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਡਾਗ ਸਕੁਆਡ ਮੌਕੇ ‘ਤੇ ਪਹੁੰਚ ਗਏ।
ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ। ਸਕੂਲਾਂ ਦੇ ਆਲੇ ਦੁਆਲੇ ਭਾਰੀ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ। ਪੁਲਿਸ ਨੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ।
ਜਿਵੇਂ ਹੀ ਇਹ ਖ਼ਬਰ ਫੈਲੀ ਤਾਂ ਮਾਪਿਆਂ ਵਿੱਚ ਡਰ ਦਾ ਮਾਹੌਲ ਬਣ ਗਿਆ। ਕਈ ਮਾਪੇ ਤੁਰੰਤ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਨੂੰ ਘਰ ਲੈ ਗਏ।
ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਕਿਹਾ ਗਿਆ ਕਿ ਝੂਠੇ ਪੁਲਿਸ ਮੁਕਾਬਲਿਆਂ ਦਾ ਜਵਾਬ ਦਿੱਤਾ ਜਾਵੇਗਾ।
ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਇਬਰ ਸੈੱਲ ਦੀ ਮਦਦ ਨਾਲ ਈਮੇਲ ਦੇ IP ਐਡਰੈਸ ਨੂੰ ਟ੍ਰੈਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਵੀ ਜਾਂਚ ਰਹੀ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ ਜਾਂ ਇਸ ਦੇ ਪਿੱਛੇ ਕੋਈ ਵੱਡੀ ਸਾਜ਼ਿਸ਼ ਹੈ।
What do you feel about this post?
Like
Love
Happy
Haha
Sad
