ਖੰਨਾ ‘ਚ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ, ਸੁਖਬੀਰ ਬਾਦਲ ਨੇ ਮਾਨ ਸਰਕਾਰ ‘ਤੇ ਸਾਧੇ ਨਿਸ਼ਾਨੇ
ਖੰਨਾ ਦੀ ਦਾਣਾ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਿਰਕਤ ਕੀਤੀ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਮੌਜੂਦ ਰਹੇ।
ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਸਿਆਸੀ ਹਮਲੇ ਕੀਤੇ।
ਉਹਨਾਂ ਨੇ ਕਿਹਾ ਕਿ ਭਗਵੰਤ ਮਾਨ ਸਿਰਫ ਨਾਮ ਦੇ ਮੁੱਖ ਮੰਤਰੀ ਹਨ ਅਤੇ ਪੰਜਾਬ ਦੀ ਅਸਲ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਖੰਨਾ ਅਤੇ ਜਗਰਾਓਂ ਨੂੰ ਨਵੇਂ ਜ਼ਿਲ੍ਹੇ ਬਣਾਇਆ ਜਾਵੇਗਾ।
ਉਹਨਾਂ ਨੇ ਬਜ਼ੁਰਗਾਂ ਲਈ 3100 ਰੁਪਏ ਪੈਨਸ਼ਨ ਦੇਣ ਅਤੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਅਤੇ ਵੈਟਨਰੀ ਕਾਲਜ ਖੋਲ੍ਹਣ ਦਾ ਐਲਾਨ ਵੀ ਕੀਤਾ।
What do you feel about this post?
0%
Like
0%
Love
0%
Happy
0%
Haha
0%
Sad
0%
