ਅੰਮ੍ਰਿਤਸਰ ਦੇ ਪੰਡੋਰੀ ਵੜੈਚ ਪਿੰਡ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡਾ ਸਰਚ ਆਪਰੇਸ਼ਨ (CASO) ਚਲਾਇਆ ਗਿਆ। ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦੇ ਤਹਿਤ ਪੂਰੇ ਪਿੰਡ ਵਿੱਚ ਘਰ-ਘਰ ਤਲਾਸ਼ੀ ਕੀਤੀ ਗਈ।
ਇਸ ਦੌਰਾਨ ਪੁਲਿਸ ਨੂੰ ਇੱਕ ਘਰ ਵਿੱਚੋਂ ਪਿਸਤੌਲ, ਮੈਗਜ਼ੀਨ, ਕਾਰਤੂਸ, ਜੀਪੀਐਸ ਡਿਵਾਈਸ ਅਤੇ ਬੁਲੇਟ ਮੋਟਰਸਾਈਕਲ ਬਰਾਮਦ ਹੋਈ। ਇਸ ਤੋਂ ਇਲਾਵਾ ਇੱਕ ਸ਼ੱਕੀ ਬੰਗਲਾਦੇਸ਼ੀ ਲਿਫਾਫਾ ਵੀ ਮਿਲਿਆ ਹੈ, ਜਿਸ ਦੀ ਜਾਂਚ ਜਾਰੀ ਹੈ।
ਆਪਰੇਸ਼ਨ ਦੌਰਾਨ A.S. Rai ਖੁਦ ਮੌਕੇ ‘ਤੇ ਮੌਜੂਦ ਰਹੇ ਅਤੇ ਪੂਰੀ ਕਾਰਵਾਈ ਦੀ ਨਿਗਰਾਨੀ ਕੀਤੀ। ਉਨ੍ਹਾਂ ਦੱਸਿਆ ਕਿ ਇਹ “ਕੋਰਡਨ ਐਂਡ ਸਰਚ ਆਪਰੇਸ਼ਨ” ਹੈ, ਜਿਸ ਵਿੱਚ ਪਹਿਲਾਂ ਕ੍ਰਾਈਮ ਹਾਟਸਪੋਟ ਇਲਾਕਿਆਂ ਦੀ ਪਛਾਣ ਕਰਕੇ ਅਚਾਨਕ ਰੇਡ ਕੀਤੀ ਜਾਂਦੀ ਹੈ।
ਪੁਲਿਸ ਵੱਲੋਂ ਕਬਜ਼ੇ ਵਿੱਚ ਲਈ ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੇ ਇਲਾਕੇ ਵਿੱਚ ਸਖ਼ਤ ਚੌਕਸੀ ਰੱਖੀ ਗਈ ਹੈ। ਸ਼ੱਕੀ ਲੋਕਾਂ ਦੀ ਵੀ ਜਾਂਚ ਜਾਰੀ ਹੈ ਅਤੇ ਹੋਰ ਬਰਾਮਦਗੀਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।#Amritsar #PunjabPolice #CASO #BreakingNews #CrimeNews #Punjab #SearchOperation #GangsterCrackdown
What do you feel about this post?
Like
Love
Happy
Haha
Sad
