ਕਾਂਗਰਸ (Indian National Congress) ਦੀ ਅੰਦਰੂਨੀ ਮੀਟਿੰਗ ‘ਚ ਦਲਿਤ ਮੁੱਦਿਆਂ ‘ਤੇ ਸਿਹਤਮੰਦ ਚਰਚਾ, ਪਾਰਟੀ ਵਿੱਚ ਕੋਈ ਫੁੱਟ ਨਹੀਂ: ਡਾ. ਰਾਜਕੁਮਾਰ ਵੇਰਕਾ

PUNJAB

Amritsar ਵਿੱਚ ਕਾਂਗਰਸੀ Indian National Congress ਨੇਤਾ ਅਤੇ ਸਾਬਕਾ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਅੰਦਰ ਚੱਲ ਰਹੀ ਚਰਚਾ ਅਤੇ ਦਲਿਤ ਮੁੱਦਿਆਂ ‘ਤੇ ਆਪਣਾ ਪੱਖ ਸਾਫ਼ ਕੀਤਾ। ਉਨ੍ਹਾਂ ਦੱਸਿਆ ਕਿ ਜਿਸ ਮੀਟਿੰਗ ਨੂੰ ਲੈ ਕੇ ਬਿਆਨਬਾਜ਼ੀ ਹੋ ਰਹੀ ਹੈ, ਉਹ ਪਾਰਟੀ ਦੀ ਅੰਦਰੂਨੀ ਮੀਟਿੰਗ ਸੀ, ਜਿਸ ਵਿੱਚ ਦਲਿਤ ਮੁੱਦਿਆਂ ‘ਤੇ ਸਕਾਰਾਤਮਕ ਅਤੇ ਸਿਹਤਮੰਦ ਚਰਚਾ ਕੀਤੀ ਗਈ।

ਡਾ. ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹਰ ਆਗੂ ਨੂੰ ਆਪਣੀ ਰਾਇ ਰੱਖਣ ਦਾ ਪੂਰਾ ਹੱਕ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਉਠਾਏ ਗਏ ਮੁੱਦੇ ਪਹਿਲਾਂ ਵੀ ਰਾਹੁਲ ਗਾਂਧੀ ਵੱਲੋਂ ਰੱਖੇ ਜਾ ਚੁੱਕੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸੋਸ਼ਲ ਇੰਜੀਨੀਅਰਿੰਗ ਦੇ ਅਧਾਰ ‘ਤੇ ਸਮਾਜ ਦੇ ਹਰ ਵਰਗ ਨੂੰ ਉਸਦਾ ਹੱਕ ਮਿਲਣਾ ਚਾਹੀਦਾ ਹੈ ਅਤੇ ਜਿੱਥੇ ਕਮੀ ਰਹਿ ਗਈ ਹੈ, ਉਸਨੂੰ ਦੂਰ ਕਰਨਾ ਜ਼ਰੂਰੀ ਹੈ।

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਹ ਵਿਚਾਰ ਸਿਰਫ਼ ਇੱਕ ਆਗੂ ਤੱਕ ਸੀਮਿਤ ਨਹੀਂ ਹਨ, ਬਲਕਿ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਪਿੱਛੜੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਗੱਲ ਕਰਦੇ ਆ ਰਹੇ ਹਨ। 35 ਕਾਂਗਰਸੀ ਆਗੂਆਂ ਵੱਲੋਂ ਹਾਈ ਕਮਾਂਡ ਨੂੰ ਭੇਜੀ ਚਿੱਠੀ ‘ਤੇ ਟਿੱਪਣੀ ਕਰਦਿਆਂ ਡਾ. ਵੇਰਕਾ ਨੇ ਕਿਹਾ ਕਿ ਇਸ ਨਾਲ ਪਾਰਟੀ ਵਿੱਚ ਕਿਸੇ ਤਰ੍ਹਾਂ ਦੀ ਫੁੱਟ ਨਹੀਂ ਹੈ। ਹਾਈ ਕਮਾਂਡ ਅੱਗੇ ਆਪਣੀ ਗੱਲ ਰੱਖਣਾ ਕਾਂਗਰਸ ਦੀ ਲੋਕਤੰਤਰਕ ਪਰੰਪਰਾ ਦਾ ਹਿੱਸਾ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਉਹ ਇਸ ਚਿੱਠੀ ਦਾ ਹਿੱਸਾ ਨਹੀਂ ਹਨ ਅਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ।

 

Read More Articles

What do you feel about this post?

0%
like

Like

0%
love

Love

0%
happy

Happy

0%
haha

Haha

0%
sad

Sad

0%
angry

Angry

Leave a Reply

Your email address will not be published. Required fields are marked *